ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਬਲਾਕ ਘੜੂੰਆਂ ਵਿਖੇ ਪਹੁੰਚ ਕੇ ਇਲਾਕੇ ਦੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼
ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਬਲਾਕ ਘੜੂੰਆਂ ਵਿਖੇ ਪਹੁੰਚ ਕੇ ਇਲਾਕੇ ਦੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲ

ਅੱਜ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਬਲਾਕ ਘੜੂੰਆਂ ਵਿਖੇ ਪਹੁੰਚ ਕੇ ਇਲਾਕੇ ਦੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੈਂ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹਾਂ।
ਇਸ ਮੌਕੇ ਘੜੂੰਆਂ ਮੰਡਲ ਪ੍ਰਧਾਨ ਸ਼੍ਰੀ ਵਿਨੋਦ ਰਾਣਾ ਜੀ, ਸ਼੍ਰੀ ਚਮਕੌਰ ਸਾਹਿਬ ਮੰਡਲ ਪ੍ਰਧਾਨ ਸਰਦਾਰ ਜਗਦੀਪ ਸਿੰਘ ਜੀ ਅਤੇ ਸਾਬਕਾ ਮੋਰਿੰਡਾ ਮੰਡਲ ਪ੍ਰਧਾਨ, ਸਾਬਕਾ ਜ਼ਿਲ੍ਹਾ ਭਾਜਪਾ ਸਕੱਤਰ ਅਤੇ ਜਤਿੰਦਰਾ ਸਪੋਰਟਸ ਦੇ ਮੁਖੀ ਸ਼੍ਰੀ ਜਤਿੰਦਰ ਗੁੰਬਰ ਜੀ ਵੀ ਹਾਜ਼ਰ ਸਨ।
ਕੁਝ ਮਸਲਿਆਂ ਦੇ ਹੱਲ ਲਈ ਆਪਣੇ ਸਤਿਕਾਰਯੋਗ ਸਾਥੀਆਂ ਨੂੰ ਅੱਗੇ ਆ ਕੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ, ਬਾਕੀ ਮਸਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਯਤਨ ਕਰਨ ਵਾਸਤੇ ਘੜੂੰਆਂ ਮੰਡਲ ਪ੍ਰਧਾਨ ਸ਼੍ਰੀ ਵਿਨੋਦ ਰਾਣਾ ਜੀ ਨੂੰ ਜ਼ਿੰਮੇਵਾਰੀ ਸੌਂਪੀ।
ਮੇਰਾ ਮੰਨਣਾ ਹੈ ਕਿ ਲੋਕ ਸੇਵਾ ਸਿਰਫ਼ ਗੱਲਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਹੀ ਸੱਚੀ ਸੇਵਾ ਹੈ। ਆਪਣੇ ਇਲਾਕੇ ਦੇ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣਾ ਮੇਰੀ ਪਹਿਲ ਹੈ।
#AmanpreetKaurRai #ShriChamkaurSahib #Gharuan #LokSewa #BJPPunjab
#ChamkaurSahib
Satish Poonia Narendra Modi PMO India Dr. Alka Gurjar Ranjit Singh Gill Parminder Singh Brar


