ਅੱਜ ਆਪਣੀ ਵਿਆਹ ਦੀ ਵਰ੍ਹੇਗੰਢ ਦੇ ਸ਼ੁਭ ਮੌਕੇ ’ਤੇ ਪਰਿਵਾਰ ਸਮੇਤ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ
ਅੱਜ ਆਪਣੀ ਵਿਆਹ ਦੀ ਵਰ੍ਹੇਗੰਢ ਦੇ ਸ਼ੁਭ ਮੌਕੇ ’ਤੇ ਪਰਿਵਾਰ ਸਮੇਤ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਕੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ

ਅੱਜ ਆਪਣੀ ਵਿਆਹ ਦੀ ਵਰ੍ਹੇਗੰਢ ਦੇ ਸ਼ੁਭ ਮੌਕੇ ’ਤੇ ਪਰਿਵਾਰ ਸਮੇਤ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਕੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਆਪਣੇ ਜੀਵਨ ਸਾਥੀ, ਇੰਜੀਨੀਅਰ ਸਰਦਾਰ ਪਰਮਪ੍ਰੀਤ ਸਿੰਘ ਸ਼ਿਨਮਾਰ ਜੀ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਲੱਖ-ਲੱਖ ਮੁਬਾਰਕਾਂ।
ਜ਼ਿੰਦਗੀ ਦੇ ਹਰ ਮੋੜ ’ਤੇ ਮੇਰੀ ਢਾਲ ਬਣ ਕੇ ਮੇਰਾ ਸਾਥ ਨਿਭਾਉਣ, ਮੇਰੀ ਹਿੰਮਤ ਬਣਨ ਅਤੇ ਹਰ ਔਖੇ-ਸੌਖੇ ਸਮੇਂ ਵਿੱਚ ਮੇਰੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣ ਲਈ ਮੈਂ ਤੁਹਾਡਾ ਸ਼ਬਦਾਂ ਵਿੱਚ ਧੰਨਵਾਦ ਨਹੀਂ ਕਰ ਸਕਦੀ। ਕੁਝ ਰਿਸ਼ਤਿਆਂ ਦੀ ਅਹਿਮੀਅਤ ਸ਼ਬਦਾਂ ਨਾਲ ਨਹੀਂ, ਸਗੋਂ ਵਿਸ਼ਵਾਸ, ਸਮਰਪਣ ਅਤੇ ਹਰ ਹਾਲ ਵਿੱਚ ਨਿਭਾਏ ਸਾਥ ਨਾਲ ਬਿਆਨ ਹੁੰਦੀ ਹੈ। ਮੇਰੇ ਲਈ ਤੁਸੀਂ ਉਹ ਅਨਮੋਲ ਸਾਥ ਹੋ। l
ਵਾਹਿਗੁਰੂ ਜੀ ਦੇ ਚਰਨਾਂ ਵਿੱਚ ਇਹੀ ਅਰਦਾਸ ਹੈ ਕਿ ਸਾਨੂੰ ਗੁਰਬਾਣੀ ਨਾਲ ਜੁੜੇ ਰਹਿਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਦੱਸੇ ਸਿਧਾਂਤਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦਾ ਬਲ ਬਖ਼ਸ਼ਣ । ਵਾਹਿਗੁਰੂ ਜੀ ਦੀ ਕਿਰਪਾ ਸਦਕਾ ਸਾਡਾ ਹਰ ਕਦਮ ਗੁਰੂ ਸਾਹਿਬ ਜੀ ਦੇ ਹੁਕਮ, ਭਾਣੇ ਅਤੇ ਅਸੀਸਾਂ ਅਨੁਸਾਰ ਹੋਵੇ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।🙏🏻


