ਪੰਜਾਬ ਦੇ ਹਾਲਾਤਾਂ ’ਤੇ ਉੱਠੇ ਗੰਭੀਰ ਸਵਾਲ!
ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਲਿਜਾਣ ਅਤੇ ਪ੍ਰਦਰਸ਼ਨ ਦੌਰਾਨ ਇੱਕ ਅੰਮ੍ਰਿਤਧਾਰੀ ਸਿੱਖ ਨਾਲ ਕਥਿਤ ਕੁੱਟਮਾਰ ਦੀ ਘਟਨਾ ਨੇ ਮਨੁੱਖੀ ਅਧਿਕਾਰਾਂ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮੈਂ ਆਪਣੀਆਂ ਅੱਖਾਂ ਨਾਲ 1984 ਦਾ ਦੌਰ ਦੇਖਿਆ ਹੈ

ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਲਿਜਾਣ ਅਤੇ ਪ੍ਰਦਰਸ਼ਨ ਦੌਰਾਨ ਇੱਕ ਅੰਮ੍ਰਿਤਧਾਰੀ ਸਿੱਖ ਨਾਲ ਕਥਿਤ ਕੁੱਟਮਾਰ ਦੀ ਘਟਨਾ ਨੇ ਮਨੁੱਖੀ ਅਧਿਕਾਰਾਂ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਮੈਂ ਆਪਣੀਆਂ ਅੱਖਾਂ ਨਾਲ 1984 ਦਾ ਦੌਰ ਦੇਖਿਆ ਹੈ ਅਤੇ ਉਸ ਸਮੇਂ ਪੰਜਾਬ ਦੇ ਹਾਲਾਤਾਂ ਨੂੰ ਵੀ ਆਪਣੇ ਪਿੰਡੇ ’ਤੇ ਹੰਢਦਿਆਂ ਦੇਖਿਆ ਹੈ। ਪੰਜਾਬ ਨੇ ਬਹੁਤ ਔਖਾ ਸਮਾਂ ਦੇਖਿਆ ਹੈ। ਅਸੀਂ ਨਹੀਂ ਚਾਹੁੰਦੇ ਕਿ ਸਾਡੀ ਧਰਤੀ ’ਤੇ ਮੁੜ ਅਜਿਹੇ ਹਾਲਾਤ ਪੈਦਾ ਹੋਣ, ਜਿੱਥੇ ਲੋਕਾਂ ਨੂੰ ਆਪਣੇ ਹੱਕਾਂ ਅਤੇ ਇਨਸਾਫ਼ ਲਈ ਸੰਘਰਸ਼ ਕਰਨਾ ਪਵੇ।
ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਸਵਾਲ — ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਕਦੋਂ ਮਿਲੇਗਾ? ਸਰਕਾਰ ਆਪਣੀ ਜਵਾਬਦੇਹੀ ਕਦੋਂ ਨਿਭਾਏਗੀ?
ਪੰਜਾਬ ਦੀ ਸ਼ਾਂਤੀ, ਸਿੱਖਾਂ ਦੇ ਸਤਿਕਾਰ ਅਤੇ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।


